Home Uncategorized ਅਗਲੇ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ!

ਅਗਲੇ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ!

0

ਦੱਖਣ-ਪੱਛਮੀ ਮਾਨਸੂਨ ਨੇ ਭਾਰਤ ਵਿੱਚ ਦਸਤਕ ਦੇ ਦਿੱਤੀ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ, ਮਾਨਸੂਨ ਆਮ ਤਾਰੀਖ ਤੋਂ ਲਗਭਗ ਇੱਕ ਹਫ਼ਤਾ ਪਹਿਲਾਂ 24 ਮਈ ਨੂੰ ਕੇਰਲ ਵਿੱਚ ਦਾਖਲ ਹੋਇਆ ਸੀ। ਮੌਸਮ ਵਿਭਾਗ ਦੇ ਅਨੁਸਾਰ, 4 ਜੂਨ ਤੱਕ ਉੱਤਰ-ਪੱਛਮ, ਉੱਤਰ-ਪੂਰਬ, ਦੱਖਣੀ ਅਤੇ ਮੱਧ ਭਾਰਤ ਦੇ ਲਗਭਗ 20 ਸੂਬਿਆਂ ਵਿੱਚ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ 70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗਰਜ ਅਤੇ ਤੂਫਾਨੀ ਹਵਾਵਾਂ ਵੀ ਚੱਲ ਸਕਦੀਆਂ ਹਨ।

ਮੌਸਮ ਵਿਭਾਗ ਦੇ ਤਾਜ਼ਾ ਅਪਡੇਟ ਅਨੁਸਾਰ, ਅਗਲੇ 7 ਦਿਨਾਂ ਦੌਰਾਨ ਉੱਤਰ-ਪੂਰਬੀ ਭਾਰਤ ਵਿੱਚ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ, ਜਦੋਂ ਕਿ ਅਗਲੇ 3 ਦਿਨਾਂ ਦੌਰਾਨ ਭਾਰੀ ਬਾਰਿਸ਼ ਹੋ ਸਕਦੀ ਹੈ।

ਇਨ੍ਹਾਂ ਸੂਬਿਆਂ ‘ਚ ਭਾਰੀ ਮੀਂਹ ਦਾ ਅਲਰਟ

ਵਿਭਾਗ ਦੇ ਅਨੁਸਾਰ, 2 ਜੂਨ ਨੂੰ ਅਰੁਣਾਚਲ ਪ੍ਰਦੇਸ਼ ਵਿੱਚ, 03 ਜੂਨ ਦੌਰਾਨ ਅਸਾਮ ਅਤੇ ਮੇਘਾਲਿਆ ਵਿੱਚ, 02 ਜੂਨ ਨੂੰ ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦੋਂ ਕਿ 2 ਜੂਨ ਨੂੰ ਅਸਾਮ ਅਤੇ ਮੇਘਾਲਿਆ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਉਥੇ ਹੀ IMD ਦੇ ਅਨੁਸਾਰ, ਅਗਲੇ 7 ਦਿਨਾਂ ਦੌਰਾਨ ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਜਾਰੀ ਰਹਿਣ ਦੀ ਸੰਭਾਵਨਾ ਹੈ। 1 ਅਤੇ 2 ਜੂਨ ਨੂੰ ਕੁਝ ਥਾਵਾਂ ‘ਤੇ ਭਾਰੀ ਬਾਰਿਸ਼ ਹੋ ਸਕਦੀ ਹੈ ਅਤੇ 1 ਜੂਨ ਨੂੰ ਬਹੁਤ ਭਾਰੀ ਬਾਰਿਸ਼ ਹੋ ਸਕਦੀ ਹੈ।

70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਚੱਲੇਗੀ ਹਵਾ

ਮੌਸਮ ਵਿਭਾਗ ਨੇ ਦਿੱਲੀ, ਉੱਤਰਾਖੰਡ, ਪੰਜਾਬ ਅਤੇ ਹਿਮਾਚਲ ਪ੍ਰਦੇਸ਼ ‘ਚ ਅਗਲੇ ਦਿਨ ਦਿਨਾਂ ਤਕ ਗਰਜ ਨਾਲ 40-70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਹਵਾ ਚੱਲਣ ਅਤੇ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਨਾਲ ਹੀ ਵਿਭਾਗ ਨੇ ਦੱਸਿਆ ਕਿ 2 ਅਤੇ 3 ਜੂਨ ਨੂੰ ਇਸਦਾ ਸਭ ਤੋਂ ਜ਼ਿਆਦਾ ਅਸਰ ਦੇਖਣ ਨੂੰ ਮਿਲੇਗਾ।

LEAVE A REPLY

Please enter your comment!
Please enter your name here