Home Uncategorized ਮੀਂਹ ਨੇ ਬਦਲਿਆ ਮੌਸਮ ਦਾ ਮਿਜਾਜ਼, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ

ਮੀਂਹ ਨੇ ਬਦਲਿਆ ਮੌਸਮ ਦਾ ਮਿਜਾਜ਼, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ

0

ਜਲੰਧਰ- ਪੰਜਾਬ ‘ਚ ਮੀਂਹ ਸ਼ੁਰੂ ਹੋ ਗਿਆ ਹੈ। ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਪੰਜਾਬ ਦੇ ਮੌਸਮ ਵਿਚ ਇਕ ਵਾਰ ਫਿਰ ਤੋਂ ਤਬਦੀਲੀ ਵੇਖਣ ਨੂੰ ਮਿਲ ਸਕਦੀ ਹੈ। ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ ਮੁਤਾਬਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ 3 ਜੂਨ ਤੱਕ ਮੀਂਹ ਤੇ ਤੇਜ਼ ਹਨ੍ਹੇਰੀ-ਝੱਖੜ ਦਾ ‘ਯੈਲੋ ਅਲਰਟ’ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ ਹਿਮਾਚਲ ਵਿਚ ਬੀਤੇ ਦਿਨੀਂ ਹੋਈ ਬਰਫ਼ਬਾਰੀ ਕਾਰਨ ਤਾਪਮਾਨ ਵਿਚ ਗਿਰਾਵਟ ਆਈ ਹੈ, ਜਿਸ ਨਾਲ ਭਿਆਨਕ ਗਰਮੀ ਤੋਂ ਕੁਝ ਰਾਹਤ ਮਿਲੀ ਹੈ।

ਭਾਰਤੀ ਮੌਸਮ ਵਿਭਾਗ ਚੰਡੀਗੜ੍ਹ ਵਲੋਂ 2 ਜੂਨ ਯਾਨੀ ਅੱਜ  ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਅੱਜ ਪੰਜਾਬ ਦੇ ਕਈ ਹਿੱਸਿਆਂ ਵਿਚ ਮੀਂਹ, ਬਿਜਲੀ ਚਮਕਣ ਅਤੇ 50-60 ਕਿ.ਮੀ. ਪ੍ਰਤੀ ਘੰਟਾ ਹਵਾ ਚੱਲਣ ਦੀ ਸੰਭਾਵਨਾ ਹੈ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ (ਸਾਵਧਾਨ ਰਹਿਣ) ਦੀ ਚੇਤਾਵਨੀ ਦਿੱਤੀ ਗਈ ਹੈ, ਕਿਉਂਕਿ ਇਨ੍ਹਾਂ ਜ਼ਿਲ੍ਹਿਆਂ ਵਿਚ ਬਾਰਿਸ਼ ਹੋਣ ਦੀ ਸੰਭਾਵਨਾ ਹੈ।

3 ਜੂਨ ਨੂੰ ਵੀ ਕੁਝ ਜ਼ਿਲ੍ਹਿਆਂ, ਜਿਵੇਂ ਕਿ ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ, ਬਰਨਾਲਾ ਅਤੇ ਸੰਗਰੂਰ ਵਿੱਚ ਹਲਕੀ ਬਾਰਸ਼ ਅਤੇ ਦੀ ਸੰਭਾਵਨਾ ਹੈ ਪਰ ਚੰਗੀ ਖ਼ਬਰ ਇਹ ਹੈ ਕਿ 4, 5 ਅਤੇ 6 ਜੂਨ ਨੂੰ ਸਾਰੇ ਪੰਜਾਬ ਵਿਚ ਕੋਈ ਵੀ ਮੌਸਮੀ ਚੇਤਾਵਨੀ ਨਹੀਂ ਹੈ, ਜਿਸਦਾ ਮਤਲਬ ਹੈ ਕਿ ਮੌਸਮ ਬਿਲਕੁਲ ਸਾਫ਼ ਰਹੇਗਾ। ਇਸ ਨਾਲ ਕਿਸਾਨਾਂ, ਯਾਤਰੀਆਂ ਅਤੇ ਆਮ ਲੋਕਾਂ ਨੂੰ ਖ਼ਾਸਾ ਰਾਹਤ ਮਿਲੇਗੀ।

LEAVE A REPLY

Please enter your comment!
Please enter your name here