
ਨਾਭਾ ਦੇ ਵਿੱਚ ਪਈ ਤੇਜ਼ ਬਾਰਿਸ਼ ਦੇ ਕਾਰਨ ਜਿੱਥੇ ਕਿਸਾਨਾਂ ਦੇ ਲਾਹੇਵੰਦ ਸਾਬਿਤ ਹੋਈ ਹੈ ਉੱਥੇ ਹੀ ਸ਼ਹਿਰ ਨਿਵਾਸੀ ਵੀ ਖੁਸ਼ ਵਿਖਾਈ ਦਿੱਤੇ, ਕਿਉਂਕਿ ਪਿਛਲੇ ਕਈ ਦਿਨਾਂ ਤੋਂ ਗਰਮੀ ਬਹੁਤ ਜ਼ਿਆਦਾ ਪੈ ਰਹੀ ਸੀ ਤੇ ਲੋਕਾਂ ਨੂੰ ਇਸ ਗਰਮੀ ਦੇ ਵਿੱਚ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਕਿਉਂਕਿ ਦਿਨੋ-ਦਿਨ ਵੱਧ ਰਹੀ ਗਰਮੀ ਦੇ ਕਾਰਨ ਲੋਕਾਂ ਦਾ ਘਰੋਂ ਵੀ ਨਿਕਲਣਾ ਮੁਸ਼ਕਿਲ ਕਰ ਦਿੱਤਾ ਸੀ। ਅੱਜ ਅਚਾਨਕ ਆਏ ਤੇਜ਼ ਬਾਰਿਸ਼ ਦੇ ਕਾਰਨ ਲੋਕਾਂ ਨੇ ਸੁੱਖ ਦਾ ਸਾਂਹ ਲਿਆ ਤੇ ਇਹ ਬਾਰਿਸ਼ ਹੁਣ ਸਾਡੇ ਸਭ ਦੇ ਲਈ ਫਾਇਦੇਮੰਦ ਹੈ।
ਇਸ ਮੌਕੇ ਸ਼ਹਿਰ ਨਿਵਾਸੀ ਵਿਕਾਸ ਡਿਸੂਜਾ ਅਤੇ ਕਿਸਾਨ ਅਵਤਾਰ ਸਿੰਘ ਨੇ ਕਿਹਾ ਕਿ ਤੇਜ਼ ਬਾਰਿਸ਼ ਹੋਈ ਹੈ। ਇਸ ਦੇ ਨਾਲ ਲੋਕਾਂ ਨੇ ਸੁੱਖ ਦਾ ਸਾਂਹ ਲਿਆ ਹੈ ਕਿਉਂਕਿ ਤਾਪਮਾਨ ਬਹੁਤ ਜ਼ਿਆਦਾ ਸੀ ਜਿਸ ਦੇ ਨਾਲ ਹੁਣ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ ਅਤੇ ਬਿਜਲੀ ਦੀ ਵੀ ਖਪਤ ਘਟੇਗੀ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ਕਿਸਾਨ ਹੁਣ ਝੋਨੇ ਦੀ ਫਸਲ ਲਾਉਣ ਲਈ ਤਿਆਰ ਹਨ। ਇਸ ਦੇ ਨਾਲ ਖੇਤਾਂ ਵਿੱਚ ਬਾਰਿਸ਼ ਦੇ ਨਾਲ ਪਾਣੀ ਵੀ ਭਰ ਜਾਏਗਾ ਅਤੇ ਕਿਸਾਨਾਂ ਨੂੰ ਇਸ ਦਾ ਬਹੁਤ ਫਾਇਦਾ ਮਿਲੇਗਾ। ਉਨ੍ਹਾਂ ਕਿਹਾ ਕਿ ਨਾਭੇ ਵਿੱਚ ਅੱਜ ਵਧੀਆ ਬਾਰਿਸ਼ ਪਈ ਹੈ ਅਤੇ ਸ਼ਿਮਲੇ ਵਰਗੀ ਫੀਲਿੰਗ ਆ ਰਹੀ ਹੈ।