Home Uncategorized ਪੰਜਾਬ ”ਚ 12 ਜ਼ਿਲ੍ਹਿਆਂ ਲਈ ਮੌਸਮ ਦਾ Alert, ਆਵੇਗਾ ਭਾਰੀ ਤੂਫ਼ਾਨ ਤੇ ਪਵੇਗਾ ਮੀਂਹ

ਪੰਜਾਬ ”ਚ 12 ਜ਼ਿਲ੍ਹਿਆਂ ਲਈ ਮੌਸਮ ਦਾ Alert, ਆਵੇਗਾ ਭਾਰੀ ਤੂਫ਼ਾਨ ਤੇ ਪਵੇਗਾ ਮੀਂਹ

0

 

 

 

ਪੰਜਾਬ ਵਿੱਚ ਮੌਸਮ ‘ਚ ਲਗਾਤਾਰ ਬਦਲਾਅ ਵੇਖਣ ਨੂੰ ਮਿਲ ਰਹੇ ਹਨ। ਆਉਣ ਵਾਲੇ ਦੋ ਦਿਨਾਂ ਦੌਰਾਨ ਉੱਤਰੀ-ਪੂਰਬੀ ਅਤੇ ਦੱਖਣੀ-ਪੱਛਮੀ ਇਲਾਕਿਆਂ ਵਿੱਚ ਬਾਰਿਸ਼ ਅਤੇ ਬਿਜਲੀ ਚਮਕ ਵਾਲਾ ਮੌਸਮ ਰਹਿ ਸਕਦਾ ਹੈ। ਭਾਰਤੀ ਮੌਸਮ ਵਿਭਾਗ (ਆਈ. ਐੱਮ. ਡੀ) ਵੱਲੋਂ ਇਸ ਸਬੰਧੀ ‘ਯੈਲੋ ਅਲਰਟ’ ਜਾਰੀ ਕਰ ਦਿੱਤਾ ਗਿਆ ਹੈ।

ਮੋਸਮ ਵਿਭਾਗ ਵੱਲੋਂ ਮਿਲੀ ਤਾਜ਼ਾ ਜਾਣਕਾਰੀ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਮੋਹਾਲੀ, ਨਵਾਂਸ਼ਹਿਰ, ਰੂਪਨਗਰ, ਫਤਿਹਗੜ੍ਹ ਸਾਹਿਬ, ਫਰੀਦਕੋਟ, ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਫਾਜ਼ਿਲਕਾ ਵਿਚ ਤੂਫ਼ਾਨ ਦੇ ਨਾਲ ਬਿਜਲੀ ਅਤੇ ਬਾਰਿਸ਼ ਸਣੇ ਗੜੇ ਪੈਣ ਦੀ ਸੰਭਾਵਨਾ ਜਤਾਈ ਗਈ ਹੈ। 5 ਜੂਨ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਦੱਸੀ ਗਈ ਹੈ। 5 ਜੂਨ ਤੋਂ ਬਾਅਦ ਮੌਸਮ ਖ਼ੁਸ਼ਕ ਰਹਿਣ ਵਾਲਾ ਹੈ ਅਤੇ ਗਰਮੀ ਵਿਚ ਵਾਧਾ ਹੋਵੇਗਾ।

ਉਥੇ ਹੀ ਸੂਬੇ ਦੇ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਦਾ ਤਾਪਮਾਨ ਇਸ ਸਮੇਂ 33 ਤੋਂ 38 ਡਿਗਰੀ ਦਰਮਿਆਨ ਚੱਲ ਰਿਹਾ ਹੈ। ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ ਵਿੱਚ ਕਮੀ ਆਈ ਹੈ। ਚੰਡੀਗੜ੍ਹ ਵਿੱਚ 36.2 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਲੁਧਿਆਣਾ ਵਿੱਚ ਤਾਪਮਾਨ 2.6 ਡਿਗਰੀ ਘਟ ਕੇ ਹੁਣ 35.8 ਡਿਗਰੀ ਰਿਹਾ। ਇਸੇ ਤਰ੍ਹਾਂ ਅੰਮ੍ਰਿਤਸਰ ਵਿੱਚ ਤਾਪਮਾਨ 2.9 ਡਿਗਰੀ ਘਟ ਕੇ 35.5 ਡਿਗਰੀ ਹੋ ਗਿਆ ਹੈ ਅਤੇ ਜਲੰਧਰ ਵਿੱਚ 34 ਡਿਗਰੀ ਦਰਜ ਕੀਤਾ ਗਿਆ ਹੈ।

ਇਥੇ ਦੱਸ ਦੇਈਏ ਕਿ ਪੰਜਾਬ ਵਿਚ ਆਈ ਮੌਸਮ ਦੀ ਤਬਦੀਲੀ ਹਨ੍ਹੇਰੀ-ਝੱਖੜ ਅਤੇ ਤੇਜ਼ ਹਵਾਵਾਂ ਨੇ ਕਈ ਇਲਾਕਿਆਂ ਵਿੱਚ ਤਬਾਹੀ ਮਚਾਈ। ਅੰਮ੍ਰਿਤਸਰ ਸਮੇਤ ਕਈ ਇਲਾਕਿਆਂ ਵਿਚ ਵਿੱਚ ਰੁੱਖ ਡਿੱਗੇ, ਜਿਨ੍ਹਾਂ ਕਾਰਨ ਸੜਕਾਂ ‘ਤੇ ਆਵਾਜਾਈ ਪ੍ਰਭਾਵਿਤ ਵੀ ਹੋਈ। ਕਈ ਥਾਵਾਂ ‘ਤੇ ਲੋਕਾਂ ਦੇ ਘਰਾਂ ਦੀਆਂ ਛੱਤਾਂ ਦੀਆਂ ਟੀਨਾਂ ਉੱਡ ਗਈਆਂ ਅਤੇ ਕੁਝ ਥਾਵਾਂ ‘ਤੇ ਝੋਪੜੀਆਂ ਨੂੰ ਵੀ ਨੁਕਸਾਨ ਹੋਇਆ।

LEAVE A REPLY

Please enter your comment!
Please enter your name here