
ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ ਸਾਹਮਣੇ ਆਈ ਹੈ। ਪੰਜਾਬ ‘ਚ ਅੱਜ ਰਾਤ ਤੱਕ ਮਾਨਸੂਨ ਦੀ ਐਂਟਰੀ ਹੋ ਸਕਦੀ ਹੈ। IMD ਵੱਲੋਂ ਅੱਜ ਤੋਂ ਲੈ ਕੇ 26 ਜੂਨ ਤੱਕ ਮੌਸਮ ਦੀ ਵੱਡੀ ਭਵਿੱਖਬਾਣੀ ਕੀਤੀ ਗਈ ਹੈ ਅਤੇ ਭਾਰੀ ਮੀਂਹ ਦਾ ਅਲਰਟ ਜਾਰੀ ਕਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਤੇਜ਼ ਹਵਾਵਾਂ ਅਤੇ ਤੂਫ਼ਾਨ ਹਨ੍ਹੇਰੀ-ਝੱਖੜ ਵੀ ਆਵੇਗਾ। ਮਾਨਸੂਨ ਤੇਜ਼ ਰਫ਼ਤਾਰ ਨਾਲ ਅੱਗੇ ਵੱਧ ਰਿਹਾ ਹੈ। ਮਾਨਸੂਨ ਦੀ ਐਂਟਰੀ ਦੱਖਣੀ ਭਾਰਤ ਤੋਂ ਉੱਤਰ ਭਾਰਤ ਦੇ ਕਈ ਥਾਵਾਂ ‘ਤੇ ਹੋ ਗਈ ਹੈ। ਹੁਣ ਸਿਰਫ਼ ਜੰਮੂ-ਕਸ਼ਮੀਰ, ਦਿੱਲੀ, ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਰਾਜਸਥਾਨ ‘ਚ ਇੰਤਜ਼ਾਰ ਬਾਕੀ ਹੈ। ਮੌਸਮ ਵਿਭਾਗ ਦੇ ਮੁਤਾਬਕ ਜੇਕਰ ਮਾਨਸੂਨ ਦੀ ਇਹੀ ਰਫ਼ਤਾਰ ਰਹੀ ਤਾਂ ਅਗਲੇ ਕੁਝ ਘੰਟਿਆਂ ਅੰਦਰ ਯਾਨੀ ਅੱਜ ਰਾਤ ਤੱਕ ਮਾਨਸੂਨ ਪੰਜਾਬ ‘ਚ ਐਂਟਰੀ ਕਰ ਸਕਦਾ ਹੈ।
ਮੌਸਮ ਵਿਭਾਗ ਨੇ ਕਿਹਾ ਕਿ 22 ਜੂਨ ਤੋਂ ਉੱਤਰ ਪੱਛਮੀ ਭਾਰਤ ’ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਪੰਜਾਬ ਦੇ ਪਠਾਨਕੋਟ ਅਤੇ ਹੁਸ਼ਿਆਰਪੁਰ ‘ਚ ਮੀਂਹ ਨੂੰ ਲੈ ਕੇ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਬਰਨਾਲਾ, ਸੰਗਰੂਰ, ਮਾਨਸਾ, ਪਟਿਆਲਾ, ਫਤਿਹਗੜ੍ਹ ਸਾਹਿਬ, ਮੋਹਾਲੀ ਅਤੇ ਰੂਪਨਗਰ ‘ਚ ਮੀਂਹ ਨੂੰ ਲੈ ਕੇ ‘ਯੈਲੋ ਅਲਰਟ’ ਜਾਰੀ ਕੀਤਾ ਗਿਆ ਹੈ। ਮੋਹਾਲੀ, ਤਰਨਤਾਰਨ, ਫਾਜ਼ਿਲਕਾ, ਚੰਡੀਗੜ੍ਹ, ਰੂਪਨਗਰ, ਮੋਗਾ, ਫਰੀਦਕੋਟ, ਫਿਰੋਜ਼ਪੁਰ, ਜਲੰਧਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਵਿੱਚ ਗਰਜ/ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਜਤਾਈ ਗਈ ਹੈ।
ਇਸੇ ਤਰ੍ਹਾਂ 23 ਤਾਰੀਖ਼ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ ਵਿਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਅਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 24 ਤਾਰੀਖ਼ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ. ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਫਾਜ਼ਿਲਕਾ ਵਿਚ ਮੀਂਹ ਦਾ ਯੈਲੋ ਅਲਰਟ ਹੈ।
ਉਥੇ ਹੀ 25 ਅਤੇ 26 ਤਾਰੀਖ਼ ਨੂੰ ਪੂਰੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਕਈ ਜ਼ਿਲ੍ਹਿਆਂ ਵਿਚ ਓਰੇਂਜ ਅਤੇ ਕਈ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 25 ਤਾਰੀਖ਼ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ, ਨਵਾਂਸ਼ਹਿਰ, ਮੋਹਾਲੀ, ਫਤਿਹਗੜ੍ਹ ਸਾਹਿਬ ਵਿਚ ਓਰੇਂਜ ਅਲਰਟ ਹੈ ਜਦਕਿ ਬਾਕੀ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸੇ ਤਰ੍ਹਾਂ 26 ਤਾਰੀਖ਼ ਨੂੰ ਜਲੰਧਰ, ਪਠਾਨਕੋਟ, ਅੰਮ੍ਰਿਤਸਰ, ਪਟਿਆਲਾ ਸਮੇਤ ਸਾਰੇ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।