ਜੰਮੂ- ਉੱਤਰ ਭਾਰਤ ਦੇ ਕਈ ਸੂਬਿਆਂ ਵਿਚ ਮਾਨਸੂਨ ਨੇ ਭਿਆਨਕ ਰੂਪ ਧਾਰਿਆ ਹੋਇਆ ਹੈ। ਉੱਥੇ ਹੀ ਪਹਾੜੀ ਸੂਬਿਆਂ ਵਿਚ ਵੀ ਮੀਂਹ ਕਾਰਨ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਜੰਮੂ ‘ਚ ਮੋਹਲੇਧਾਰ ਮੀਂਹ ਮਗਰੋਂ ਚਿਨਾਬ ਨਦੀ ਦਾ ਪਾਣੀ ਦਾ ਪੱਧਰ ਵੱਧਣ ਕਾਰਨ ਅਧਿਕਾਰੀਆਂ ਨੇ ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿਚ ਸਲਾਲ ਡੈਮ ਦੇ ਗੇਟ ਖੋਲ੍ਹ ਦਿੱਤੇ ਗਏ ਹਨ। ਇਸ ਦੇ ਨਾਲ ਹੀ ਬਗਲੀਹਾਰ ਡੈਮ ਦੇ ਗੇਟ ਖੋਲ੍ਹ ਦਿੱਤੇ ਗਏ ਹਨ। ਦਰਅਸਲ ਵਾਧੂ ਪਾਣੀ ਨੂੰ ਕੱਢਣ ਅਤੇ ਹੜ੍ਹ ਵਰਗੇ ਹਾਲਾਤ ਨੂੰ ਰੋਕਣ ਲਈ ਗੇਟ ਖੋਲ੍ਹੇ ਗਏ ਹਨ। ਅਧਿਕਾਰੀਆਂ ਨੇ ਸਥਾਨਕ ਲੋਕਾਂ ਨੂੰ ਨਦੀ ਕੰਢਿਓਂ ਦੂਰ ਰਹਿਣ ਅਤੇ ਸਾਰੀਆਂ ਸੁਰੱਖਿਆ ਨਿਰਦੇਸ਼ਾਂ ਦਾ ਪਾਲਣ ਕਰਨ ਦੀ ਅਪੀਲ ਕਰਦਿਆਂ ਨਿਰਦੇਸ਼ ਜਾਰੀ ਕੀਤੇ ਹਨ।
ਦੱਸ ਦੇਈਏ ਕਿ ਜੰਮੂ-ਕਸ਼ਮੀਰ ਦੇ ਕੁਝ ਹਿੱਸਿਆਂ ਵਿਚ ਮੋਹਲੇਧਾਰ ਮੀਂਹ ਕਾਰਨ ਚਨਾਬ ਨਦੀ ਦਾ ਪਾਣੀ ਦਾ ਪੱਧਰ ਵਧ ਗਿਆ ਹੈ, ਜਿਸ ਕਾਰਨ ਬਗਲੀਹਾਰ ਅਤੇ ਸਲਾਲ ਡੈਮਾਂ ਵਿਚ ਪਾਣੀ ਭਰ ਗਿਆ। ਡੋਡਾ-ਕਿਸ਼ਤਵਾੜ-ਰਾਮਬਨ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ (ਡੀ. ਆਈ. ਜੀ) ਸ਼੍ਰੀਧਰ ਪਾਟਿਲ ਨੇ ਸਥਿਤੀ ਨੂੰ ਸਵੀਕਾਰ ਕੀਤਾ ਅਤੇ ਲੋਕਾਂ ਨੂੰ ਨਦੀਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਡੀ. ਆਈ. ਜੀ ਪਾਟਿਲ ਨੇ ਕਿਹਾ, “ਤੁਸੀਂ ਸਾਰਿਆਂ ਨੇ ਦੇਖਿਆ ਹੋਵੇਗਾ ਕਿ ਚਨਾਬ ਨਦੀ ਵਿਚ ਪਾਣੀ ਦਾ ਪੱਧਰ ਵਧਿਆ ਹੈ। ਮੈਂ ਸਾਰੇ ਲੋਕਾਂ ਨੂੰ ਨਦੀਆਂ ਦੇ ਨੇੜੇ ਨਾ ਜਾਣ ਦੀ ਅਪੀਲ ਕਰਦਾ ਹਾਂ। ਪਾਣੀ ਦਾ ਪੱਧਰ ਬਹੁਤ ਉੱਚਾ ਹੈ। ਆਪਣੇ ਆਪ ਨੂੰ ਜੋਖਮ ਵਿਚ ਨਾ ਪਾਓ।