ਪੰਜਾਬ ‘ਚ ਮੌਸਮ ਵਿਭਾਗ ਵੱਲੋਂ ਵੱਡੀ ਅਪਡੇਟ ਸਾਂਝੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਚੇਤਾਵਨੀ ਜਾਰੀ ਕਰਦਿਆਂ ਦੱਸਿਆ ਹੈ ਕਿ ਅੱਜ ਸ਼ਾਮ ਨੂੰ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਦਰਮਿਆਨੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਕੁਝ ਇਲਾਕਿਆਂ ਵਿੱਚ ਅਸਮਾਨੀ ਬਿਜਲੀ ਲਿਸ਼ਕਣ ਅਤੇ ਤੇਜ਼ ਹਵਾਵਾਂ ਚਲਣ ਦਾ ਵੀ ਖਤਰਾ ਹੈ।ਮੌਸਮ ਅਨੁਸਾਰ ਪਟਿਆਲਾ, ਲੁਧਿਆਣਾ, ਮੋਗਾ, ਫਿਰੋਜ਼ਪੁਰ, ਜਲੰਧਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਰੂਪਨਗਰ ਅਤੇ ਹੁਸ਼ਿਆਰਪੁਰ ਵਿੱਚ ਅੱਜ ਸ਼ਾਮ ਤੇ ਰਾਤ ਨੂੰ ਦਰਮਿਆਨੀ ਮੀਂਹ ਪੈ ਸਕਦਾ ਹੈ। ਇਸ ਦੇ ਨਾਲ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲਣ ਦੀ ਸੰਭਾਵਨਾ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ ਅਤੇ ਖ਼ਾਸ ਕਰਕੇ ਖੁੱਲ੍ਹੇ ਮੈਦਾਨਾਂ, ਖੇਤਾਂ ਅਤੇ ਬਿਜਲੀ ਦੇ ਖੰਭਿਆਂ ਦੇ ਨੇੜੇ ਨਾ ਖੜ੍ਹਨ ਦੀ ਸਲਾਹ ਦਿੱਤੀ ਹੈ।