Home Uncategorized ਜਲੰਧਰ ‘ਚ ਹੜ੍ਹ ਨਾਲ ਵਿਗੜ ਸਕਦੇ ਨੇ ਹਾਲਾਤ! ਹੋ ਗਈ ਅਨਾਊਂਸਮੈਂਟ, ਘਰਾਂ ਨੂੰ ਖਾਲੀ ਕਰਨ ਦੇ ਹੁਕਮ

ਜਲੰਧਰ ‘ਚ ਹੜ੍ਹ ਨਾਲ ਵਿਗੜ ਸਕਦੇ ਨੇ ਹਾਲਾਤ! ਹੋ ਗਈ ਅਨਾਊਂਸਮੈਂਟ, ਘਰਾਂ ਨੂੰ ਖਾਲੀ ਕਰਨ ਦੇ ਹੁਕਮ

0

ਪੰਜਾਬ ਵਿਚ ਹੜ੍ਹਾਂ ਨੂੰ ਲੈ ਕੇ ਇਕ ਪਾਸੇ ਜਿੱਥੇ ਹਾਲਾਤ ਵਿਗੜਦੇ ਜਾ ਰਹੇ ਹਨ, ਉਥੇ ਹੀ ਜਲੰਧਰ ਵਿਚ ਹੜ੍ਹ ਨੂੰ ਲੈ ਕੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੱਜ ਰੋਪੜ ਦੇ ਹੜ੍ਹ ਗੇਟ ਖੋਲ੍ਹ ਕੇ ਇਕ ਲੱਖ ਕਿਊਸਿਕ ਤੋਂ ਵੱਧ ਪਾਣੀ ਛੱਡਿਆ ਜਾ ਰਿਹਾ ਹੈ, ਜੋਕਿ ਫਿਲੌਰ ਤੱਕ ਪਹੁੰਚਦੇ-ਪਹੁੰਚਦੇ ਡੇਢ ਲੱਖ ਤੋਂ ਵੱਧ ਹੋ ਸਕਦਾ ਹੈ। ਰੋਪੜ ਦੇ ਫਲੱਡ ਗੇਟ ਖੁੱਲ੍ਹਣ ਨਾਲ ਸਤਲੁਜ ਦਰਿਆ ਵਿਚ ਇਕ ਲੱਖ ਕਿਊਸਿਕ ਤੋਂ ਜ਼ਿਆਦਾ ਪਾਣੀ ਛੱਡਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਜਿਸ ਕਾਰਨ ਜਲੰਧਰ ਦੇ ਫਿਲੌਰ ਤੋਂ ਲੈ ਕੇ ਸ਼ਾਹਕੋਟ ਅਤੇ ਲੋਹੀਆਂ ਤੱਕ ਹੜ੍ਹਾਂ ਦੇ ਹਾਲਾਤ ਪੈਦਾ ਹੋ ਸਕਦੇ ਹਨ। ਜਿਸ ਸਬੰਧੀ ਡਿਪਟੀ ਕਮਿਸ਼ਨਰ ਨੇ ਜਲੰਧਰ ਜ਼ਿਲ੍ਹੇ ਦੇ ਲੋਕਾਂ ਨੂੰ ਦਰਿਆ ਦੇ ਕੰਢੇ ਤੋਂ ਹਟਾਉਣ ਦੇ ਹੁਕਮ ਅਤੇ ਅਪੀਲ ਜਾਰੀ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਪਾਣੀ ਸਹੀ ਢੰਗ ਨਾਲ ਅੱਗੇ ਵਧਦਾ ਹੈ ਤਾਂ ਸਥਿਤੀ ਠੀਕ ਹੋ ਸਕਦੀ ਹੈ, ਜੇਕਰ ਦਰਿਆ ਵਿੱਚੋਂ ਪਾਣੀ ਨਿਕਲਦਾ ਹੈ ਤਾਂ ਹਾਲਾਤ ਹੋਰ ਵਿਗੜ ਸਕਦੇ ਹਨ।

ਇਸ ਬਾਰੇ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਆਪਣੀ ਟੀਮ ਨੂੰ ਤਿਆਰ ਰੱਖਿਆ ਗਿਆ ਹੈ, ਜਦਕਿ ਪੁਲਸ, ਐੱਸ. ਡੀ. ਆਰ. ਐੱਫ਼ ਅਤੇ ਐੱਨ. ਡੀ. ਆਰ. ਐੱਫ਼. ਟੀਮਾਂ ਨੂੰ ਵੀ ਤਿਆਰ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਨੇੜਲੇ ਸਾਰੇ ਅਧਿਕਾਰੀਆਂ ਨੂੰ ਵੀ ਅਲਰਟ ‘ਤੇ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਸਤਲੁਜ ਦਰਿਆ ਦੇ ਕੰਢੇ ਸਥਿਤ ਸਾਰੇ ਇਲਾਕਿਆਂ ਵਿੱਚ ਗੁਰਦੁਆਰਾ ਸਾਹਿਬ ਅਤੇ ਮੰਦਿਰ ਤੋਂ ਇਲਾਕਾ ਖਾਲੀ ਕਰਨ ਲਈ ਅਨਾਊਂਸਮੈਂਟ ਸ਼ੁਰੂ ਕਰ ਦਿੱਤੀ ਗਈ ਹੈ।

LEAVE A REPLY

Please enter your comment!
Please enter your name here