ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਲਈ ਮੌਸਮ ਵਿਭਾਗ ਵੱਲੋਂ ਵੱਡੀ ਅਪਡੇਟ ਦਿੱਤੀ ਗਈ ਹੈ। ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਦੌਰਾਨ ਬਾਰਿਸ਼ ਤੋਂ ਕੁਝ ਰਾਹਤ ਮਿਲ ਸਕਦੀ ਹੈ। ਉਥੇ ਹੀ ਅੱਜ ਲਈ ਮੌਸਮ ਵਿਭਾਗ ਵੱਲੋਂ ਸੂਬੇ ‘ਚ ਬਾਰਿਸ਼ ਦਾ ਓਰੇਂਜ ਅਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਤਾਜ਼ਾ ਭਵਿੱਖਬਾਣੀ ਮੁਤਾਬਕ 4, 5, 6 ਅਤੇ 7 ਸਤੰਬਰ ਨੂੰ ਲੈ ਕੇ ਫਿਲਹਾਲ ਵਿਭਾਗ ਵੱਲੋਂ ਬਾਰਿਸ਼ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।
ਇਨ੍ਹਾਂ ਜ਼ਿਲ੍ਹਿਆਂ ਵਿਚ ਅੱਜ ਓਰੇਂਜ ਤੇ ਯੈਲੋ ਅਲਰਟ
ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ,ਮੋਹਾਲੀ, ਫਤਿਹਗੜ੍ਹ ਸਾਹਿਬ ਵਿਚ ‘ਚ ਓਰੇਂਜ ਅਲਰਟ ਹੈ, ਉੱਥੇ ਹੀ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਪਟਿਆਲਾ ਵਿਚ ਯੈਲੋ ਅਲਰਟ ਰਹੇਗਾ। ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ ਭਾਰੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਇਸ ਤੋਂ ਇਲਾਵਾ ਬਾਕੀ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਹੋ ਸਕਦੀ ਹੈ।ਇਸ ਦੇ ਨਾਲ ਹੀ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਤਾਜ਼ਾ ਜਾਣਕਾਰੀ ਵਿਚ ਅੱਜ ਮਾਨਸਾ, ਬਰਨਾਲਾ, ਬਠਿੰਡਾ ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੇ ਬਾਅਦ ਕੋਈ ਬਾਰਿਸ਼ ਨਹੀਂ ਵਿਖਾਈ ਗਈ ਹੈ।
ਇਥੇ ਇਹ ਵੀ ਦੱਸ ਦੇਈਏ ਕਿ ਮੌਸਮ ਵਿਭਾਗ ਨੇ ਬੀਤੇ ਦਿਨ ਪਠਾਨਕੋਟ, ਹੁਸ਼ਿਆਰਪੁਰ, ਕਪੂਰਥਲਾ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਲੁਧਿਆਣਾ ਵਿਚ ਰੈੱਡ ਅਲਰਟ ਐਲਾਨਿਆ ਸੀ, ਇਸ ਦੇ ਇਲਾਵਾ ਬਾਕੀ ਜ਼ਿਲ੍ਹਿਆਂ ਵਿਚ ਓਰੇਂਜ ਅਲਰਟ ਵਿਖਾਇਆ ਗਿਆ ਸੀ। ਬੀਤੇ ਦਿਨ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ‘ਚ ਬਾਰਿਸ਼ ਦੇਖਣ ਨੂੰ ਮਿਲੀ। ਅੰਮ੍ਰਿਤਸਰ ‘ਚ 1 ਮਿਮੀ, ਲੁਧਿਆਣਾ ‘ਚ 0.2 ਮਿਮੀ, ਪਟਿਆਲਾ ‘ਚ 1 ਮਿਮੀ, ਫਿਰੋਜ਼ਪੁਰ ‘ਚ 4 ਮਿਮੀ, ਹੁਸ਼ਿਆਰਪੁਰ ‘ਚ 1.5 ਮਿਮੀ, ਮਾਨਸਾ ‘ਚ 4 ਮਿਮੀ, ਪਠਾਨਕੋਟ ‘ਚ 14 ਮਿਮੀ, ਥੀਨ ਡੈਮ(ਪਠਾਨਕੋਟ) ‘ਚ 12.5 ਮਿਮੀ, ਭਾਖੜਾ ਡੈਮ(ਰੂਪਨਗਰ) ‘ਚ 10.5 ਮਿਮੀ, ਮੁਹਾਲੀ ‘ਚ 0.5 ਮਿਮੀ, ਸ੍ਰੀ ਅਨੰਦਪੁਰ ਸਾਹਿਬ ਰੂਪਨਗਰ ‘ਚ 10.5 ਮਿਮੀ ਤੇ ਬਲਾਚੌਰ (ਸ਼ਹੀਦ ਭਗਤ ਸਿੰਘ ਨਗਰ) ‘ਚ 1.5 ਮਿਮੀ ਬਾਰਿਸ਼ ਦਰਜ ਕੀਤੀ ਗਈ। ਚੰਡੀਗੜ੍ਹ ‘ਚ 2.2 ਮਿਮੀ ਬਾਰਿਸ਼ ਦਰਜ ਕੀਤੀ ਗਈ।