ਪੰਜਾਬ ਵਿਚ ਮੀਂਹ ਵਿਚਾਲੇ ਹੜ੍ਹਾਂ ਨੇ ਪੂਰੀ ਮਾਰ ਕੀਤੀ ਹੋਈ ਹੈ। ਇਸੇ ਵਿਚਾਲੇ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੈਬਨਿਟ ਦੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ 5 ਸਤੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਮੁੱਖ ਮੰਤਰੀ ਰਿਹਾਇਸ਼ ਚੰਡੀਗੜ੍ਹ ਵਿਖੇ ਹੋਵੇਗੀ। ਇਸ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਪੱਤਰ ਵੀ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਆਸ ਪ੍ਰਗਟਾਈ ਜਾ ਰਹੀ ਹੈ ਕਿ ਪੰਜਾਬ ਸਰਕਾਰ ਇਸ ਦੌਰਾਨ ਪੰਜਾਬ ਵਾਸੀਆਂ ਲਈ ਕੋਈ ਵੱਡਾ ਐਲਾਨ ਕਰ ਸਕਦੀ ਹੈ।