Home Uncategorized ਭਾਰੀ ਬਾਰਿਸ਼ ਦੇ ਮੱਦੇਨਜ਼ਰ ਵਿਦਿਆਰਥੀਆਂ ਲਈ ਵੱਡੀ ਅਪਡੇਟ ! ਹੁਣ ਇਸ ਦਿਨ ਖੁੱਲ੍ਹਣਗੇ ਸਕੂਲ

ਭਾਰੀ ਬਾਰਿਸ਼ ਦੇ ਮੱਦੇਨਜ਼ਰ ਵਿਦਿਆਰਥੀਆਂ ਲਈ ਵੱਡੀ ਅਪਡੇਟ ! ਹੁਣ ਇਸ ਦਿਨ ਖੁੱਲ੍ਹਣਗੇ ਸਕੂਲ

0

ਬੀਤੇ ਕਾਫ਼ੀ ਦਿਨਾਂ ਤੋਂ ਲਗਾਤਾਰ ਹੋ ਰਹੀ ਬਾਰਿਸ਼ ਨੇ ਉੱਤਰੀ ਭਾਰਤ ‘ਚ ਕਹਿਰ ਵਰ੍ਹਾਇਆ ਹੋਇਆ ਹੈ। ਇਸ ਦੌਰਾਨ ਜਿੱਥੇ ਹਜ਼ਾਰਾਂ ਲੋਕ ਘਰੋਂ ਬੇਘਰ ਹੋ ਗਏ ਹਨ, ਉੱਥੇ ਹੀ ਕਈ ਲੋਕਾਂ ਦੀ ਜਾਨ ਵੀ ਜਾ ਚੁੱਕੀ ਹੈ। ਪੰਜਾਬ ਤੇ ਜੰਮੂ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਤੇ ਸਟਾਫ਼ ਦੀ ਸੁਰੱਖਿਆ ਨੂੰ ਧਿਆਨ ‘ਚ ਰੱਖਦੇ ਹੋਏ ਸਕੂਲਾਂ ‘ਚ ਛੁੱਟੀਆਂ ਦਾ ਐਲਾਨ ਕੀਤਾ ਹੋਇਆ ਹੈ।

 

ਹੁਣ ਭਾਰੀ ਬਾਰਿਸ਼ ਨੂੰ ਦੇਖਦੇ ਹੋਏ ਹਰਿਆਣਾ ਦੇ ਸਿਰਸਾ ਜ਼ਿਲ੍ਹੇ ‘ਚ ਵੀ ਪ੍ਰਸ਼ਾਸਨ ਨੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਨੂੰ ਬੰਦ ਰੱਖਣ ਦਾ ਫ਼ੈਸਲਾ ਸੁਣਾ ਦਿੱਤਾ ਹੈ। ਜ਼ਿਲ੍ਹਾ ਸਿੱਖਿਆ ਅਧਿਕਾਰੀ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਸਾਰੇ ਸਕੂਲ 5 ਤੇ 6 ਸਤੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ, 7 ਸਤੰਬਰ ਨੂੰ ਐਤਵਾਰ ਹੈ, ਜਿਸ ਕਾਰਨ ਸਕੂਲ ਹੁਣ 8 ਸਤੰਬਰ ਨੂੰ ਖੁੱਲ੍ਹਣਗੇ।

 

ਜਾਰੀ ਕੀਤੇ ਗਏ ਨੋਟੀਫਿਕੇਸ਼ਨ ‘ਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਇਸ ਤੋਂ ਬਾਅਦ ਮੌਸਮ ਸਾਫ਼ ਰਿਹਾ ਤਾਂ 8 ਸਤੰਬਰ ਨੂੰ ਸਕੂਲ ਆਮ ਵਾਂਗ ਖੁੱਲ੍ਹਣਗੇ। ਵਿਭਾਗ ਦੇ ਇਸ ਫੈਸਲੇ ਨਾਲ ਵਿਦਿਆਰਥੀ ਤੇ ਉਨ੍ਹਾਂ ਦੇ ਮਾਪਿਆਂ ਨੂੰ ਭਾਰੀ ਬਾਰਿਸ਼ ਦੇ ਮੌਸਮ ‘ਚ ਕੁਝ ਰਾਹਤ ਮਿਲੇਗੀ।

LEAVE A REPLY

Please enter your comment!
Please enter your name here