Home Uncategorized ਭਲਕੇ ਛੁੱਟੀ ਦਾ ਐਲਾਨ! ਬੰਦ ਰਹਿਣਗੇ ਦਫਤਰ ਤੇ ਸਕੂਲ

ਭਲਕੇ ਛੁੱਟੀ ਦਾ ਐਲਾਨ! ਬੰਦ ਰਹਿਣਗੇ ਦਫਤਰ ਤੇ ਸਕੂਲ

0

ਸ਼੍ਰੀ ਸਿੱਧ ਬਾਬਾ ਸੋਢਲ ਦਾ ਮੇਲਾ ਜਲੰਧਰ ਵਿਚ ਬੜੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿਚ ਜਲੰਧਰ ਮੈਜਿਸਟ੍ਰੇਟ ਵੱਲੋਂ ਸ਼ਨੀਵਾਰ ਨੂੰ ਜ਼ਿਲ੍ਹੇ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਐਲਾਨ ਕਰਦੇ ਹੋਏ ਕਿਹਾ ਕਿ ਬਾਬਾ ਸੋਢਲ ਮੇਲੇ ਦੌਰਾਨ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਸਰਕਾਰ ਦੇ ਸਮੂਹ ਦਫ਼ਤਰਾਂ, ਨਿਗਮਾਂ ਬੋਰਡਾਂ ਵਿਦਿਅਕ ਅਦਾਰਿਆਂ ਸਮੇਤ ਹੋਰ ਪੰਜਾਬ ਸਰਕਾਰ ਦੀਆਂ ਸੰਸਥਾਵਾਂ ਵਿਚ ਸ਼ਨੀਵਾਰ ਨੂੰ ਛੁੱਟੀ ਰਹੇਗੀ।

LEAVE A REPLY

Please enter your comment!
Please enter your name here