Home Uncategorized CM ਮਾਨ ਦੀ ਸਿਹਤ ਜ਼ਿਆਦਾ ਖਰਾਬ, ਲਿਜਾਇਆ ਜਾ ਰਿਹਾ ਫੋਰਟਿਸ ਹਸਪਤਾਲ

CM ਮਾਨ ਦੀ ਸਿਹਤ ਜ਼ਿਆਦਾ ਖਰਾਬ, ਲਿਜਾਇਆ ਜਾ ਰਿਹਾ ਫੋਰਟਿਸ ਹਸਪਤਾਲ

0
CM ਮਾਨ ਦੀ ਸਿਹਤ ਜ਼ਿਆਦਾ ਖਰਾਬ, ਲਿਜਾਇਆ ਜਾ ਰਿਹਾ ਫੋਰਟਿਸ ਹਸਪਤਾਲ
xr:d:DAFZ5i7fRwc:1312,j:7255701701681527571,t:23091217

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਦੱਸ ਦਈਏ ਸਿ ਮੁੱਖ ਮੰਤਰੀ ਮਾਨ ਦੀ ਸਿਹਤ ਜ਼ਿਆਦਾ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਫੋਰਟਿਸ ਹਸਲਤਾਲ ਲਿਜਾਇਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਸੀਐੱਮ ਮਾਨ ਦੀ ਸਿਹਤ ਖਰਾਬ ਹੋਣ ਦੇ ਚੱਲਦਿਆਂ ਅੱਜ ਸ਼ਾਮ ਨੂੰ ਹੋਣ ਵਾਲੀ ਪੰਜਾਬ ਕੈਬਨਿਟ ਦੀ ਮੀਟਿੰਗ ਨੂੰ ਮੁਲਤਵੀ ਕਰ ਦਿੱਤੀ ਗਈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਖ਼ਰਾਬ ਸਿਹਤ ਨੂੰ ਵੇਖਦਿਆਂ ਇਹ ਮੀਟਿੰਗ ਅੱਜ ਨਹੀਂ ਹੋਈ। ਪੰਜਾਬ ‘ਚ ਹੜ੍ਹ ਦੇ ਹਾਲਾਤ ਦੇ ਮੱਦੇਨਜ਼ਰ ਮੁੱਖ ਮੰਤਰੀ ਮਾਨ ਨੇ ਹੀ ਇਹ ਮੀਟਿੰਗ ਸੱਦੀ ਸੀ, ਪਰ ਉਨ੍ਹਾਂ ਦੀ ਤਬੀਅਤ ਠੀਕ ਹੋਣ ਕਾਰਨ ਹੁਣ ਇਹ ਮੀਟਿੰਗ ਅੱਜ ਨਹੀਂ ਹੋਵੇਗੀ।

ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬੀਤੇ ਦਿਨੀਂ ਬਿਮਾਰ ਹੋ ਗਏ ਸਨ। ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਉਨ੍ਹਾਂ ਦਾ ਹਾਲਚਾਲ ਪੁੱਛਣ ਦੇ ਲਈ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਪਹੁੰਚੇ ਸਨ। ਇਸ ਮਗਰੋਂ ਉਨ੍ਹਾਂ ਨੇ ਹੜ੍ਹ ਪੀੜਤਾਂ ਨਾਲ ਮੁਲਾਕਾਤ ਵੀ ਕੀਤੀ ਸੀ।

LEAVE A REPLY

Please enter your comment!
Please enter your name here