Home Uncategorized ਗਾਇਕ ਰਾਜਵੀਰ ਜਵੰਦਾ ਦੀ ਸਿਹਤ ਬਾਰੇ ਆਈ ਵੱਡੀ ਅਪਡੇਟ, Fortis ਹਸਪਤਾਲ ਨੇ ਜਾਰੀ ਕੀਤਾ ਮੈਡੀਕਲ ਬੁਲੇਟਿਨ

ਗਾਇਕ ਰਾਜਵੀਰ ਜਵੰਦਾ ਦੀ ਸਿਹਤ ਬਾਰੇ ਆਈ ਵੱਡੀ ਅਪਡੇਟ, Fortis ਹਸਪਤਾਲ ਨੇ ਜਾਰੀ ਕੀਤਾ ਮੈਡੀਕਲ ਬੁਲੇਟਿਨ

0
ਗਾਇਕ ਰਾਜਵੀਰ ਜਵੰਦਾ ਦੀ ਸਿਹਤ ਬਾਰੇ ਆਈ ਵੱਡੀ ਅਪਡੇਟ, Fortis ਹਸਪਤਾਲ ਨੇ ਜਾਰੀ ਕੀਤਾ ਮੈਡੀਕਲ ਬੁਲੇਟਿਨ

ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਬੀਤੇ ਦਿਨ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਸਨ। ਇਸ ਮਗਰੋਂ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਵਿਚਾਲੇ ਰਾਜਵੀਰ ਦੀ ਸਿਹਤ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆਈ ਹੈ।

ਦਰਅਸਲ ਰਾਜਵੀਰ ਜਵੰਦਾ ਦੀ ਸਿਹਤ ਨੂੰ ਲੈ ਕੇ ਫੋਰਟਿਸ ਹਸਪਤਾਲ ਮੋਹਾਲੀ ਵੱਲੋਂ ਮੈਡੀਕਲ ਬੁਲੇਟਿਨ ਜਾਰੀ ਕੀਤਾ ਗਿਆ ਹੈ। ਜਾਰੀ ਕੀਤੇ ਗਏ ਮੈਡੀਕਲ ਬੁਲੇਟਿਨ ਮੁਤਾਬਕ ਪੰਜਾਬੀ ਗਾਇਕ ਰਾਜਵੀਰ ਜਵੰਦਾ ਹਾਲੇ ਵੀ ਗੰਭੀਰ ਹਾਲਤ ਵਿੱਚ ਹਨ ਅਤੇ ਵੈਂਟੀਲੇਟਰ ਸਪੋਰਟ ‘ਤੇ ਹਨ। ਉਹ ਫੋਰਟਿਸ ਹਸਪਤਾਲ ਮੋਹਾਲੀ ਵਿੱਚ ਨਿਊਰੋਸਰਜਰੀ ਅਤੇ ਕ੍ਰਿਟੀਕਲ ਕੇਅਰ ਵਿਸ਼ੇਸ਼ ਜਨ ਟੀਮ ਦੀ ਨਿਗਰਾਨੀ ਹੇਠ ਇਲਾਜ ਕਰਵਾ ਰਹੇ ਹਨ।

ਹਸਪਤਾਲ ਵੱਲੋਂ ਦੱਸਿਆ ਗਿਆ ਹੈ ਕਿ ਰਾਜਵੀਰ ਦੀ ਸਿਹਤ ਦਾ ਪੂਰਾ ਧਿਆਨ ਲਗਾਤਾਰ ਰੱਖਿਆ ਜਾ ਰਿਹਾ ਹੈ। ਡਾਕਟਰਾਂ ਦੀ ਟੀਮ ਲਗਾਤਾਰ ਹਾਲਤ ਦੀ ਜਾਂਚ ਕਰ ਰਹੀ ਹੈ ਅਤੇ ਹਰੇਕ ਸੰਭਾਵਿਤ ਸਵਾਲਾਂ ਦਾ ਜਵਾਬ ਦੇਣ ਲਈ ਤਤਪਰ ਹੈ। ਇਥੇ ਦੱਸ ਦੇਈਏ ਕਿ ਅੱਜ ਫੋਰਟਿਸ ਪਹੁੰਚ ਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਰਾਜਵੀਰ ਜਵੰਦਾ ਦਾ ਹਾਲ ਜਾਣਿਆ ਗਿਆ ਹੈ। ਜਵੰਦਾ ਦੀ ਸਿਹਤਯਾਬੀ ਨੂੰ ਲੈ ਕੇ ਹਰ ਪਾਸੇ ਦੁਆਵਾਂ ਅਤੇ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ।

LEAVE A REPLY

Please enter your comment!
Please enter your name here