Home ਪੰਜਾਬ ਖਾਲਸਾਈ ਜਾਹੋ-ਜਲਾਲ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਆਰੰਭ, ਸੰਗਤਾਂ ‘ਚ ਭਾਰੀ ਉਤਸ਼ਾਹ

ਖਾਲਸਾਈ ਜਾਹੋ-ਜਲਾਲ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਆਰੰਭ, ਸੰਗਤਾਂ ‘ਚ ਭਾਰੀ ਉਤਸ਼ਾਹ

0
ਖਾਲਸਾਈ ਜਾਹੋ-ਜਲਾਲ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਆਰੰਭ, ਸੰਗਤਾਂ ‘ਚ ਭਾਰੀ ਉਤਸ਼ਾਹ

ਬਟਾਲਾ : ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 537 ਵੇ ਵਿਆਹ ਪੁਰਬ ਦੀ ਖੁਸ਼ੀ ਅੰਦਰ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਤੂੰ ਸਤਿਗੁਰੂ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਅਤੇ ਪੰਜ ਪਿਆਰੇ ਸਾਹਿਬਾਨਾਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਮੰਗਲਵਾਰ ਨੂੰ ਸਵੇਰੇ 8 ਵਜੇ ਆਰੰਭ ਹੋਇਆ ।

ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਸਤਿਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਸੁੰਦਰ ਭਾਵ ਕੀਚ ਸਜਾਇਆ ਗਿਆ।

ਇਸ ਮੌਕੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ, ਗੁਰਨਾਮ ਸਿੰਘ ਜੱਸਲ ਮੈਂਬਰ ਸ਼੍ਰੋਮਣੀ ਕਮੇਟੀ ਸਮੇਤ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਟੀਮ ਅਤੇ ਹੋਰ ਧਾਰਮਿਕ ਜਥੇਬੰਦੀਆਂ, ਸਮਾਜਿਕ ਜਥੇਬੰਦੀਆਂ ਤੇ ਸੰਗਤਾਂ ਵੱਡੀ ਗਿਣਤੀ ਚ ਸ਼ਾਮਿਲ ਹੋਈਆਂ। ਨਗਰ ਕੀਰਤਨ ਨੂੰ ਲੈ ਕੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਵਿੱਚ ਭਾਰੀ ਉਤਸਾਹ ਪਾਇਆ ਗਿਆ।

LEAVE A REPLY

Please enter your comment!
Please enter your name here