ਨਵੀਂ ਦਿੱਲੀ : ਕੋਲਕਾਤਾ ਦੇ ਆਰਜੀ ਕਰ ਹਸਪਤਾਲ ’ਚ ਮਹਿਲਾ ਡਾਕਟਰ ਨਾਲ ਦਰਿੰਦਗੀ ਦੇ ਵਿਰੋਧ ’ਚ ਹੜਤਾਲ ’ਤੇ ਗਏ ਡਾਕਟਰਾਂ ਨੂੰ ਸੁਪਰੀਮ ਕੋਰਟ ਨੇ ਮੰਗਲਵਾਰ ਸ਼ਾਮ ਪੰਜ ਵਜੇ ਤੱਕ ਕੰਮ ’ਤੇ ਮੁੜਨ ਦਾ ਨਿਰਦੇਸ਼ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਜੇ ਉਹ ਤਦ ਤੱਕ ਕੰਮ ’ਤੇ ਮੁੜ ਆਉਂਦੇ ਹਨ ਤਾਂ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ ਪਰ ਜੇ ਤਦ ਤੱਕ ਨਹੀਂ ਮੁੜੇ ਤਾਂ ਸੂਬਾ ਸਰਕਾਰ ਅਨੁਸ਼ਾਸਨੀ ਕਾਰਵਾਈ ਕਰਨ ਲਈ ਆਜ਼ਾਦ ਹੋਵੇਗੀ। ਸੁਪਰੀਮ ਕੋਰਟ ਨੇ ਇਸ ਨਾਲ ਹੀ ਕੋਲਕਾਤਾ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਹੁਕਮ ਦਿੱਤਾ ਕਿ ਉਹ ਡਾਕਟਰਾਂ ਦੀ ਸੁਰੱਖਿਆ ਤੇ ਸਹੂਲਤ ਦਾ ਵਾਜਬ ਇੰਤਜ਼ਾਮ ਕਰੇ ਤੇ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਏ।