Home ਪੰਜਾਬ High Court ਨੇ ਸੂਬਾ ਸਰਕਾਰ ਤੋਂ ਪੁੱਛਿਆ – ਹੁਣ ਤੱਕ ਕਿਉਂ ਨਹੀਂ ਕਰਵਾਈਆਂ ਨਗਰ ਨਿਗਮਾਂ ਤੇ ਪ੍ਰੀਸ਼ਦਾਂ ਦੀਆਂ ਚੋਣਾਂ

High Court ਨੇ ਸੂਬਾ ਸਰਕਾਰ ਤੋਂ ਪੁੱਛਿਆ – ਹੁਣ ਤੱਕ ਕਿਉਂ ਨਹੀਂ ਕਰਵਾਈਆਂ ਨਗਰ ਨਿਗਮਾਂ ਤੇ ਪ੍ਰੀਸ਼ਦਾਂ ਦੀਆਂ ਚੋਣਾਂ

0
High Court ਨੇ ਸੂਬਾ ਸਰਕਾਰ ਤੋਂ ਪੁੱਛਿਆ – ਹੁਣ ਤੱਕ ਕਿਉਂ ਨਹੀਂ ਕਰਵਾਈਆਂ ਨਗਰ ਨਿਗਮਾਂ ਤੇ ਪ੍ਰੀਸ਼ਦਾਂ ਦੀਆਂ ਚੋਣਾਂ

 ਚੰਡੀਗੜ੍ਹ : ਨਗਰ ਨਿਗਮਾਂ ਤੇ ਨਗਰ ਪ੍ਰੀਸ਼ਦਾਂ ਦੀਆਂ ਚੋਣਾਂ ’ਚ ਦੇਰੀ ’ਤੇ ਹਾਈ ਕੋਰਟ ਨੇ ਮੰਗਲਵਾਰ ਨੂੰ ਪੰਜਾਬ ਸਰਕਾਰ(Punab government) ਨੂੰ ਜੰਮ ਕੇ ਝਾੜ ਪਾਈ। ਹਾਈ ਕੋਰਟ ਦੇ ਚੀਫ ਜਸਟਿਸ ਸ਼ੀਲ ਨਾਗੂ ਤੇ ਜਸਟਿਸ ਅਨਿਲ ਖੇਤਰਪਾਲ ਨੇ ਸਰਕਾਰ ਨੂੰ ਪੁੱਛਿਆ ਕਿ ਕਾਰਜਕਾਲ ਖ਼ਤਮ ਹੋਣ ਦੇ ਬਾਵਜੂਦ ਹੁਣ ਤੱਕ ਚੋਣਾਂ ਕਿਉਂ ਨਹੀਂ ਕਰਵਾਈਆਂ ਗਈਆਂ। ਕੋਰਟ ਨੇ ਕਿਹਾ ਕਿ ਅਗਲੀ ਸੁਣਵਾਈ ’ਤੇ ਸਰਕਾਰ ਇਹ ਦੱਸੇ ਕਿ ਚੋਣਾਂ ’ਚ ਦੇਰੀ ਕਿਉਂ ਹੋਈ ਤੇ ਹੁਣ ਚੋਣਾਂ ਕਦੋਂ ਹੋਣਗੀਆਂ। ਕੋਰਟ ਨੇ 23 ਸਤੰਬਰ ਤੱਕ ਸਤਾਨਕ ਸਰਕਾਰਾਂ ਵਿਭਾਗ ਦੇ ਮੁੱਖ ਸਕੱਤਰ ਨੂੰ ਇਸ ’ਤੇ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਇਸ ਮਾਮਲੇ ’ਚ ਮਾਲੇਰਕੋਟਲਾ ਵਾਸੀ ਬੇਅੰਤ ਸਿੰਘ ਨੇ ਦਾਖ਼ਲ ਜਨਹਿਤ ਪਟੀਸ਼ਨ ’ਚ ਹਾਈ ਕੋਰਟ(High Court) ਨੂੰ ਦੱਸਿਆ ਕਿ ਪੰਜਾਬ ਦੀਆਂ 42 ਨਗਰ ਕੌਂਸਲਾਂ ਦਾ ਕਾਰਜਕਾਲ ਕਈ ਮਹੀਨੇ ਪਹਿਲਾਂ ਖ਼ਤਮ ਹੋ ਚੁੱਕਾ ਹੈ ਜਿਸ ਕਾਰਨ ਇੱਥੋਂ ਦੇ ਸਾਰੇ ਵਿਕਾਸ ਕਾਰਜ ਰੁਕੇ ਪਏ ਹਨ। ਪਟੀਸ਼ਨ ਮੁਤਾਬਕ ਸੂਬੇ ਦੀਆਂ ਜ਼ਿਆਦਾਤਰ ਕੌਂਸਲਾਂ ਦਾ ਕਾਰਜਕਾਲ ਦਸੰਬਰ 2022 ’ਚ ਖ਼ਤਮ ਹੋ ਚੁੱਕਾ ਹੈ। ਕੋਰਟ ਨੂੰ ਦੱਸਿਆ ਗਿਆ ਕਿ ਇਕ ਅਗਸਤ 2023 ਨੂੰ ਸਥਾਨਕ ਸਰਕਾਰਾਂ ਵਿਭਾਗ ਨੇ ਨਗਰ ਕੌਂਸਲਾਂ ਦੀ ਚੋਣ ਕਰਵਾਉਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਜਿਹੜਾ ਨਵੰਬਰ 2023 ਨੂੰ ਚੋਣਾਂ ਕਰਵਾਉਣ ਬਾਰੇ ਸੀ ਪਰ ਅੱਜ ਤੱਕ ਚੋਣਾਂ ਨਹੀਂ ਕਰਵਾਈਆਂ ਗਈਆਂ।

LEAVE A REPLY

Please enter your comment!
Please enter your name here