ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਨੇ ਚੰਡੀਗੜ੍ਹ ਦੇ ਸੈਕਟਰ 10 ਸਥਿਤ ਇਕ ਘਰ ‘ਤੇ ਹੋਏ ਹੈੱਡ ਗ੍ਰਨੇਡ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਅਤੇ ਅਮਰੀਕਾ ਸਥਿਤ ਗੈਂਗਸਟਰ ਹਰਪ੍ਰੀਤ ਸਿੰਘ ਉਰਫ ਹੈਪੀ ਪਾਸ਼ੀਆ ਇਸ ਹਮਲੇ ਦੇ ਮਾਸਟਰਮਾਈਂਡ ਹਨ। ਹੈਂਡ ਗ੍ਰਨੇਡ ਹਮਲਾ 38 ਸਾਲ ਪਹਿਲਾਂ ਫਰਵਰੀ 1986 ਵਿੱਚ ਜਲੰਧਰ ਜ਼ਿਲ੍ਹੇ ਦੇ ਨਕੋਦਰ ਵਿੱਚ ਵਾਪਰੇ ਗੁਰੂ ਗ੍ਰੰਥ ਸਾਹਿਬ ਦੇ ਪੰਜ ਸਰੂਪਾਂ ਦੀ ਬੇਅਦਬੀ ਨਾਲ ਜੁੜਿਆ ਹੋਇਆ ਹੈ। ਹਮਲੇ ਦੀ ਜਾਂਚ ਹੁਣ ਐਨਆਈਏ (ਰਾਸ਼ਟਰੀ ਜਾਂਚ ਏਜੰਸੀ) ਵੱਲੋਂ ਕੀਤੀ ਜਾਵੇਗੀ। ਗ੍ਰਹਿ ਮੰਤਰਾਲੇ ਨੇ ਹਮਲੇ ਸਬੰਧੀ ਵਿਸਥਾਰਤ ਰਿਪੋਰਟ ਮੰਗੀ ਹੈ। ਦੂਜੇ ਪਾਸੇ ਸੁਰੱਖਿਆ ਏਜੰਸੀਆਂ ਦੀ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਗ੍ਰੇਨੇਡ ਸੁੱਟਣ ਵਾਲੇ ਦੋਵੇਂ ਸ਼ੱਕੀ ਵਿਅਕਤੀ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ, ਇਕ ਸ਼ੱਕੀ ਦੀ ਪਛਾਣ ਰੋਹਨ ਮਸੀਹ ਵਜੋਂ ਹੋਈ ਹੈ, ਜੋ ਕਿ ਹੈਪੀ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਪਾਸ਼ੀਆ ਦਾ ਰਹਿਣ ਵਾਲਾ ਹੈ। ਦੂਜਾ ਸ਼ੱਕੀ ਡੇਰਾ ਬਾਬਾ ਨਾਨਕ ਦਾ ਦੱਸਿਆ ਜਾ ਰਿਹਾ ਹੈ।