ਖੇਡ 48 ਘੰਟਿਆਂ ‘ਚ ਸੁਲਝਿਆ ਚੰਡੀਗੜ੍ਹ ਬੰਬ ਧਮਾਕੇ ਦਾ ਮਾਮਲਾ, ਹਮਲੇ ਦਾ ਮਾਸਟਰਮਾਈਂਡ ਫਤਿਹਗੜ੍ਹ ਸਾਹਿਬ ਤੋਂ ਗ੍ਰਿਫ਼ਤਾਰ saanjhtv@gmail.com - September 13, 2024 0 ਚੰਡੀਗੜ੍ਹ : ਬੁੱਧਵਾਰ ਨੂੰ ਚੰਡੀਗੜ੍ਹ ਦੇ ਸੈਕਟਰ-10 ਦੀ ਕੋਠੀ ਨੰਬਰ 575 ‘ਚ ਗ੍ਰੇਨੇਡ ਨਾਲ ਹਮਲਾ ਕੀਤਾ ਗਿਆ। ਇਸ ਹਮਲੇ ਨੂੰ ਲੈ ਕੇ ਪੰਜਾਬ ਪੁਲਿਸ ਦੀ ਟੀਮ ਅਤੇ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਵੱਲੋਂ ਲਗਾਤਾਰ ਦੋਸ਼ੀਆਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਹਾਲਾਂਕਿ ਧਮਾਕੇ ਦਾ ਮਾਮਲਾ 48 ਘੰਟਿਆਂ ਦੇ ਅੰਦਰ ਸੁਲਝਾ ਲਿਆ ਗਿਆ ਹੈ। ਇਸ ਧਮਾਕੇ ਦੇ ਮਾਸਟਰਮਾਈਂਡ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਧਮਾਕੇ ‘ਚ ਵਿਦੇਸ਼ੀ ਕਨੈਕਸ਼ਨ ਹੋਣ ਕਾਰਨ ਗ੍ਰਹਿ ਮੰਤਰਾਲੇ ਨੇ ਵੀਰਵਾਰ ਨੂੰ ਜਾਂਚ ਰਾਸ਼ਟਰੀ ਜਾਂਚ ਏਜੰਸੀ NIA ਨੂੰ ਸੌਂਪ ਦਿੱਤੀ ਹੈ ਅਤੇ ਵਿਸਥਾਰਤ ਰਿਪੋਰਟ ਮੰਗੀ ਹੈ।