Home Featured CM Mann Health Update: ਆਈਸੀਯੂ ‘ਚ ਭਰਤੀ ਭਗਵੰਤ ਮਾਨ ਦੀ ਸਿਹਤ ਨਾਲ ਜੁੜੀ ਤਾਜ਼ਾ ਜਾਣਕਾਰੀ ਆਈ ਸਾਹਮਣੇ

CM Mann Health Update: ਆਈਸੀਯੂ ‘ਚ ਭਰਤੀ ਭਗਵੰਤ ਮਾਨ ਦੀ ਸਿਹਤ ਨਾਲ ਜੁੜੀ ਤਾਜ਼ਾ ਜਾਣਕਾਰੀ ਆਈ ਸਾਹਮਣੇ

0
CM Mann Health Update: ਆਈਸੀਯੂ ‘ਚ ਭਰਤੀ ਭਗਵੰਤ ਮਾਨ ਦੀ ਸਿਹਤ ਨਾਲ ਜੁੜੀ ਤਾਜ਼ਾ ਜਾਣਕਾਰੀ ਆਈ ਸਾਹਮਣੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਨੂੰ ਲੈ ਕੇ ਮੋਹਾਲੀ ਦੇ ਫੋਰਟਿਸ ਹਸਪਤਾਲ ਤੋਂ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਜਿਸ ਵਿੱਚ ਦੱਸਿਆ ਗਿਆ  ਮੁੱਖ ਮੰਤਰੀ ਮਾਨ ਦੀ ਹਾਲਤ ਸਥਿਰ ਹੈ। ਫਿਲਹਾਲ ਉਨ੍ਹਾਂ ਨੂੰ ਡਾਕਟਰਾਂ ਦੀ ਨਿਗਰਾਨੀ ਹੇਠ ਮੁਹਾਲੀ ਦੇ ਫੋਰਟਿਸ ਹਸਪਤਾਲ ਦੇ ਮੈਡੀਕਲ ਆਈਸੀਯੂ ਵਾਰਡ ‘ਚ ਰੱਖਿਆ ਗਿਆ ਹੈ। ਅਚਾਨਕ ਤਬੀਅਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਬੁੱਧਵਾਰ ਦੇਰ ਰਾਤ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ।

ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਫੇਫੜਿਆਂ ਵਿੱਚ ਸੋਜ਼ਿਸ਼ ਹੈ, ਜਿਸ ਕਰਕੇ ਦਿਲ ‘ਤੇ ਦਬਾਅ ਵਧ ਰਿਹਾ ਹੈ ਅਤੇ ਬਲੱਡ ਪ੍ਰੈੱਸ਼ਰ ਦੀ ਵੀ ਸਮੱਸਿਆ ਹੈ। ਹਸਪਤਾਲ ਦੇ ਕਾਰਡੀਓਲੋਜੀ ਵਿਭਾਗ ਦੇ ਡਾਇਰੈਕਟਰ ਤੇ ਮੁਖੀ ਡਾ. ਆਰਕੇ ਜਸਵਾਲ ਨੇ ਕਿਹਾ ਕਿ ਮੁੱਖ ਮੰਤਰੀ ਦੇ ਦਿਲ ਨਾਲ ਸਬੰਧਤ ਕੁਝ ਟੈਸਟ ਕੀਤੇ ਹਨ ਜਿਨ੍ਹਾਂ ਦੇ ਨਤੀਜਿਆਂ ਦੀ ਅਜੇ ਉਡੀਕ ਹੈ।

ਹਾਲਾਂਕਿ ਵੀਰਵਾਰ ਨੂੰ ਇਹ ਗੱਲ ਦਾਅਵੇ ਨਾਲ ਆਖ ਜਾ ਰਹੀ ਸੀ ਕਿ ਮੁੱਖ ਮੰਤਰੀ ਨੂੰ ਰੁਟੀਨ ਚੈੱਕਅਪ ਲਈ ਹਸਪਤਾਲ ਵਿੱਚ ਲਿਆਂਦਾ ਗਿਆ ਹੈ। ਪ੍ਰੰਤੂ ਉਨ੍ਹਾਂ ਨੂੰ ਮੈਡੀਕਲ ਆਈਸੀਯੂ ਵਿੱਚ ਰੱਖਣਾ ਗੰਭੀਰ ਬਿਮਾਰੀ ਵੱਲ ਸੰਕੇਤ ਦਿੰਦਾ ਹੈ। ਉਨ੍ਹਾਂ ਦੇ ਜਿਗਰ ਵਿੱਚ ਦਿੱਕਤ ਆਉਣ ਬਾਰੇ ਵੀ ਪਤਾ ਲੱਗਾ ਹੈ। ਉਂਜ ਭਗਵੰਤ ਮਾਨ ਦੀ ਸਿਹਤ ਬਿਲਕੁਲ ਠੀਕ ਹੈ ਅਤੇ ਉਹ ਖ਼ਤਰੇ ਤੋਂ ਬਾਹਰ ਹਨ।

LEAVE A REPLY

Please enter your comment!
Please enter your name here