Home Featured Weather Update: ਅਗਲੇ 2 ਦਿਨ ਭਾਰੀ ਮੀਂਹ ਦਾ ਅਲਰਟ, ਕਈ ਜ਼ਿਲ੍ਹਿਆਂ ਵਿਚ ਸਕੂਲ ਬੰਦ

Weather Update: ਅਗਲੇ 2 ਦਿਨ ਭਾਰੀ ਮੀਂਹ ਦਾ ਅਲਰਟ, ਕਈ ਜ਼ਿਲ੍ਹਿਆਂ ਵਿਚ ਸਕੂਲ ਬੰਦ

0
Weather Update: ਅਗਲੇ 2 ਦਿਨ ਭਾਰੀ ਮੀਂਹ ਦਾ ਅਲਰਟ, ਕਈ ਜ਼ਿਲ੍ਹਿਆਂ ਵਿਚ ਸਕੂਲ ਬੰਦ

Weather Update: ਭਾਰਤ ਦੇ ਕਈ ਰਾਜਾਂ ਵਿਚ ਭਾਰੀ ਮੀਂਹ ਕਾਰਨ ਹਾਲਾਤ ਵਿਗੜ ਗਏ ਹਨ। ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਲਗਾਤਾਰ ਮੀਂਹ ਪੈ ਰਿਹਾ ਹੈ। ਮੌਸਮ ਦੇ ਮੱਦੇਨਜ਼ਰ ਵੱਖ-ਵੱਖ ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਸਕੂਲ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਮੁੰਬਈ ਤੋਂ ਬਾਅਦ ਹੁਣ ਅਮੇਠੀ, ਬਹਿਰਾਇਚ ਅਤੇ ਜੌਨਪੁਰ ਸਮੇਤ ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਸਕੂਲ ਬੰਦ ਕਰ ਦਿੱਤੇ ਗਏ ਹਨ।

ਚੱਕਰਵਾਤੀ ਸਰਕੂਲੇਸ਼ਨ ਕਾਰਨ ਮਹਾਰਾਸ਼ਟਰ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ‘ਚ ਪਿਛਲੇ 24 ਘੰਟਿਆਂ ‘ਚ ਭਾਰੀ ਮੀਂਹ ਦਰਜ ਕੀਤਾ ਗਿਆ। ਮੁੰਬਈ, ਪੁਣੇ, ਪਾਲਘਰ ਅਤੇ ਆਸਪਾਸ ਦੇ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕਰਨਾ ਪਿਆ। ਮੌਸਮ ਵਿਭਾਗ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਉੱਤਰ ਪ੍ਰਦੇਸ਼, ਬਿਹਾਰ, ਸਿੱਕਮ, ਪੱਛਮੀ ਮੱਧ ਪ੍ਰਦੇਸ਼, ਗੁਜਰਾਤ ਅਤੇ ਮਹਾਰਾਸ਼ਟਰ ਵਿੱਚ ਭਾਰੀ ਮੀਂਹ ਦਰਜ ਕੀਤਾ ਗਿਆ।

LEAVE A REPLY

Please enter your comment!
Please enter your name here