
ਚੰਡੀਗੜ੍ਹ : ਪੰਜਾਬ ਵਿਚ ਭਲਕੇ ਤੋਂ ਤਿੰਨ ਦਿਨਾਂ ਲਈ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਦਰਅਸਲ 15 ਤੋਂ 17 ਨਵੰਬਰ ਤਕ ਸਰਕਾਰੀ ਛੁੱਟੀਆਂ ਹੋਣਗੀਆਂ। 15 ਨਵੰਬਰ ਨੂੰ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਜਿਸ ਦੇ ਚੱਲਦੇ ਪੰਜਾਬ, ਚੰਡੀਗੜ੍ਹ ਅਤੇ ਹੋਰ ਕਈ ਸੂਬਿਆਂ ਵਿਚ ਇਸ ਦਿਨ ਸਰਕਾਰੀ ਛੁੱਟੀ ਰਹੇਗੀ। ਇਸ ਤੋਂ ਬਾਅਦ 16 ਨਵੰਬਰ ਨੂੰ ਸ਼ਹੀਦ ਸਰਦਾਰ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਹੈ। ਜਿਸ ਦੇ ਚੱਲਦੇ ਸੂਬਾ ਸਰਕਾਰ ਵਲੋਂ 16 ਨਵੰਬਰ ਨੂੰ ਪੰਜਾਬ ਵਿਚ ਸਰਕਾਰੀ ਛੁੱਟੀ ਐਲਾਨੀ ਗਈ ਹੈ। ਜਿਸ ਦੇ ਚੱਲਦੇ ਸੂਬੇ ਭਰ ਦੇ ਸਕੂਲ ਕਾਲਜ ਅਤੇ ਵਪਾਰਕ ਇਕਾਈਆਂ ਬੰਦ ਰਹਿਣਗੀਆਂ।ਇਸ ਤੋਂ ਅੱਗੇ 17 ਨਵੰਬਰ ਨੂੰ ਐਤਵਾਰ ਹੈ, ਜੋ ਕਿ ਹਫ਼ਤਾਵਾਰੀ ਛੁੱਟੀ ਹੈ। ਇਸ ਦਿਨ ਦੇਸ਼ ਭਰ ਵਿਚ ਸਕੂਲ, ਕਾਲਜ, ਬੈਂਕ ਅਤੇ ਦਫ਼ਤਰ ਬੰਦ ਰਹਿੰਦੇ ਹਨ। ਇਸ ਤਰ੍ਹਾਂ 15 ਤੋਂ 17 ਨਵੰਬਰ ਤਕ ਤਿੰਨ ਦਿਨ ਸਕੂਲਾਂ ਕਾਲਜਾਂ ਵਿਚ ਛੁੱਟੀ ਰਹੇਗੀ।