Home Uncategorized ਪੰਜਾਬ ‘ਚ ਪਵੇਗੀ ਹੱਡ ਚੀਰਵੀਂ ਠੰਡ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਪੰਜਾਬ ‘ਚ ਪਵੇਗੀ ਹੱਡ ਚੀਰਵੀਂ ਠੰਡ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

0

ਪਹਾੜਾਂ ‘ਚ ਬਰਫਬਾਰੀ ਤੋਂ ਬਾਅਦ ਪੰਜਾਬ-ਚੰਡੀਗੜ੍ਹ ਦੇ ਤਾਪਮਾਨ ‘ਚ ਭਾਰੀ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਨੇ ਵਧਦੀ ਠੰਡ ਦੇ ਮੱਦੇਨਜ਼ਰ ਯੈਲੋ ਅਲਰਟ ਜਾਰੀ ਕੀਤਾ ਹੈ। ਪੰਜਾਬ ਦਾ ਔਸਤ ਤਾਪਮਾਨ 1.5 ਡਿਗਰੀ ਅਤੇ ਚੰਡੀਗੜ੍ਹ ਦਾ 0.4 ਡਿਗਰੀ ਵਧਿਆ ਹੈ। ਮੈਦਾਨੀ ਇਲਾਕਿਆਂ ‘ਚ ਅੰਮ੍ਰਿਤਸਰ ਸਭ ਤੋਂ ਠੰਡਾ ਸ਼ਹਿਰ ਰਿਹਾ, ਜਿੱਥੇ ਤਾਪਮਾਨ 5.4 ਡਿਗਰੀ ਦਰਜ ਕੀਤਾ ਗਿਆ।

ਮੌਸਮ ਵਿਭਾਗ ਦੀ ਚੇਤਾਵਨੀ ਅਨੁਸਾਰ ਚੰਡੀਗੜ੍ਹ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਰੂਪਨਗਰ ਅਤੇ ਐਸ.ਏ.ਐਸ.ਨਗਰ ਵਿੱਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪਰ ਫਿਲਹਾਲ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਜਿਸ ਕਾਰਨ ਪੰਜਾਬ-ਚੰਡੀਗੜ੍ਹ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।

ਆਉਣ ਵਾਲੇ ਦਿਨਾਂ ‘ਚ ਕੜਾਕੇ ਦੀ ਠੰਡ ਹੋਵੇਗੀ। ਮੌਸਮ ਵਿਭਾਗ ਦੇ ਅਨੁਸਾਰ, ਪੱਛਮੀ ਗੜਬੜੀ ਸਰਗਰਮ ਹੈ, ਜੋ ਹੁਣ ਦਿੱਲੀ-ਹਰਿਆਣਾ ਸਰਹੱਦ ‘ਤੇ ਚੱਕਰਵਾਤ ਦੇ ਰੂਪ ਵਿੱਚ ਦਿਖਾਈ ਦੇ ਸਕਦੀ ਹੈ। ਇਹੀ ਕਾਰਨ ਹੈ ਕਿ 13 ਦਸੰਬਰ ਤੱਕ ਕੋਲਡ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਪੰਜਾਬ-ਚੰਡੀਗੜ੍ਹ ਦੇ ਤਾਪਮਾਨ ‘ਚ 2 ਤੋਂ 3 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੇਗੀ।

LEAVE A REPLY

Please enter your comment!
Please enter your name here