
ਸ੍ਰੀ ਮੁਕਤਸਰ ਸਾਹਿਬ– ਪੰਜਾਬ ਸਰਕਾਰ ਵੱਲੋਂ 14 ਜਨਵਰੀ ਦੀ ਮੁਕਤਸਰ ਸਾਹਿਬ ਵਿਚ ਛੁੱਟੀ ਐਲਾਨੀ ਗਈ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ, ਮੇਲਾ ਮਾਘੀ ਮੌਕੇ 14 ਜਨਵਰੀ, 2025 (ਮੰਗਲਵਾਰ) ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਵਲੋਂ ਜਾਰੀ ਕੀਤੀ ਗਈ ਹੈ। ਇਸ ਅਧਿਸੂਚਨਾ ਦੀਆਂ ਕਾਪੀਆਂ ਪੰਜਾਬ ਰਾਜ ਦੇ ਸਮੂਹ ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ, ਵਿੱਤੀ ਕਮਿਸ਼ਨਰਜ਼, ਪ੍ਰਮੁੱਖ ਸਕੱਤਰਾਂ ਅਤੇ ਪ੍ਰਬੰਧਕੀ ਸਕੱਤਰਾਂ ਨੂੰ ਸੂਚਨਾ ਅਤੇ ਕਾਰਵਾਈ ਲਈ ਭੇਜੀਆਂ ਗਈਆਂ ਹਨ। ਇਸ ਤੋਂ ਇਲਾਵਾ ਇਹ ਸੂਚਨਾ ਸਮੂਹ ਵਿਭਾਗਾਂ ਦੇ ਮੁਖੀਆਂ, ਡਵੀਜ਼ਨਾਂ ਦੇ ਕਮਿਸ਼ਨਰਜ਼, ਰਜਿਸਟਰਾਰ ਪੰਜਾਬ ਅਤੇ ਹਰਿਆਣਾ ਹਾਈਕੋਰਟ, ਡਿਪਟੀ ਕਮਿਸ਼ਨਰਜ਼ ਅਤੇ ਸਬ ਡਵੀਜ਼ਨਲ ਮੈਜਿਸਟ੍ਰੇਟ ਨੂੰ ਵੀ ਭੇਜੀ ਗਈ ਹੈ।