Home Uncategorized ਪੰਜਾਬ ‘ਚ ਭਾਰੀ ਮੀਂਹ ਦਾ ਅਲਰਟ, ਅਗਲੇ 24 ਘੰਟੇ…

ਪੰਜਾਬ ‘ਚ ਭਾਰੀ ਮੀਂਹ ਦਾ ਅਲਰਟ, ਅਗਲੇ 24 ਘੰਟੇ…

0

 

ਜਲੰਧਰ/ਚੰਡੀਗੜ੍ਹ- ਪੰਜਾਬ ‘ਚ ਲਗਾਤਾਰ ਮੌਸਮ ਬਦਲ ਰਿਹਾ ਹੈ। ਪਿਛਲੇ ਤਿੰਨ ਦਿਨਾਂ ਤੋਂ ਧੂਪ ਨਿਕਲਣ ਤੋਂ ਬਾਅਦ ਠੰਡ ਤੋਂ ਕੁਝ ਰਾਹਤ ਮਿਲੀ ਸੀ, ਪਰ ਸ਼ਾਮ ਨੂੰ ਸੂਰਜ ਡੁੱਬਣ ਨਾਲ ਬਰਫੀਲੀਆਂ ਹਵਾਵਾਂ ਨੇ ਠੰਡ ਵਧਾ ਦਿੱਤੀ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਹਵਾਵਾਂ ਦੀ ਦਿਸ਼ਾ ਬਦਲਣ ਕਾਰਨ ਮੌਸਮ ਬਦਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਉੱਤਰ-ਪੱਛਮੀ ਹਵਾ ਜੰਮੂ-ਕਸ਼ਮੀਰ ਅਤੇ ਹਿਮਾਚਲ ਤੋਂ ਪੰਜਾਬ ਵਿੱਚ ਆ ਰਹੀ ਸੀ। ਇਸ ਕਾਰਨ ਦਿਨ ਦੇ ਤਾਪਮਾਨ ਵਿੱਚ ਮਾਮੂਲੀ ਤਬਦੀਲੀ ਦੇਖੀ ਗਈ ਹੈ। ਪੰਜਾਬ ਵਿਚ ਇਕ ਵਾਰ ਫਿਰ ਮੀਂਹ ਪੈਣ ਦੀ ਸੰਭਾਵਨਾ ਬਣ ਰਹੀ ਹੈ। ਮੌਸਮ ਵਿਭਾਗ ਮੁਤਾਬਕ ਅੱਜ ਤੋਂ ਇਕ ਨਵਾਂ ਪੱਛਮੀ ਪ੍ਰਭਾਅ ਸਰਗਰਮ ਹੋ ਰਿਹਾ ਹੈ। ਇਸ ਨਾਲ ਮੈਦਾਨੀ ਇਲਾਕਿਆਂ ਦਾ ਮੌਸਮ ਵੀ ਪ੍ਰਭਾਵਿਤ ਹੋ ਸਕਦਾ ਹੈ।

22 ਅਤੇ 23 ਜਨਵਰੀ ਨੂੰ ਪੰਜਾਬ ਦੇ ਕੁਝ ਇਲਾਕਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ‘ਚ 22 ਜਨਵਰੀ ਨੂੰ ਪਠਾਨਕੋਟ, ਗੁਰਦਾਸਪੁਰ, ਅੰਮਿ੍ਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਮਲੇਰਕੋਟਲਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸ.ਏ.ਐਸ.ਨਗਰ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਪੰਜਾਬ ‘ਚ ਅਗਲੇ 24 ਘੰਟਿਆਂ ‘ਚ ਕਈ ਇਲਾਕਿਆਂ ਵਿੱਚ ਧੁੰਦ ਵੀ ਰਹੇਗੀ ਅਤੇ ਇਸ ਦੇ ਨਾਲ ਹੀ ਸੀਤ ਲਹਿਰ ਵੀ ਜਾਰੀ ਰਹੇਗੀ।

LEAVE A REPLY

Please enter your comment!
Please enter your name here