Home Uncategorized ਰਮਨ ਅਰੋੜਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਉਨ੍ਹਾਂ ਦੇ ਸਾਥੀ ਦੇ ਘਰ ਵਿਜੀਲੈਂਸ ਦੀ ਛਾਪੇਮਾਰੀ

ਰਮਨ ਅਰੋੜਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਉਨ੍ਹਾਂ ਦੇ ਸਾਥੀ ਦੇ ਘਰ ਵਿਜੀਲੈਂਸ ਦੀ ਛਾਪੇਮਾਰੀ

0

 

 

ਜਲੰਧਰ: ਜਲੰਧਰ ਕੇਂਦਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਦੀ ਗ੍ਰਿਫ਼ਤਾਰੀ ਤੋਂ ਬਾਅਦ, ਵਿਜੀਲੈਂਸ ਨੇ ਹੁਣ ਉਨ੍ਹਾਂ ਦੇ ਸਾਥੀਆਂ ‘ਤੇ ਵੀ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਨੇ ਹੁਣ ਰਮਨ ਅਰੋੜਾ ਦੇ ਸਾਥੀ ਮਹੇਸ਼ ਮਖੀਜਾ ਦੇ ਘਰ (ਚਰਨਜੀਤ ਪੁਰਾ) ‘ਤੇ ਵੀ ਛਾਪਾ ਮਾਰਿਆ ਹੈ।

ਤੁਹਾਨੂੰ ਦੱਸ ਦੇਈਏ ਕਿ ਅੱਜ ਸਵੇਰੇ ਜਲੰਧਰ ਦੇ ਵਿਧਾਇਕ ਰਮਨ ਅਰੋੜਾ ਵਿਰੁੱਧ ਭ੍ਰਿਸ਼ਟਾਚਾਰ ਦੇ ਦੋਸ਼ਾਂ ਕਾਰਨ ਵਿਜੀਲੈਂਸ ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਸੂਤਰਾਂ ਅਨੁਸਾਰ ਸਰਕਾਰ ਨੂੰ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਵਿਧਾਇਕ ਰਮਨ ਅਰੋੜਾ ਜਲੰਧਰ ਨਗਰ ਨਿਗਮ ਦੇ ਅਧਿਕਾਰੀਆਂ ਰਾਹੀਂ ਆਮ ਲੋਕਾਂ ਨੂੰ ਝੂਠੇ ਮਾਮਲਿਆਂ ਵਿੱਚ ਫਸਾ ਕੇ ਨੋਟਿਸ ਭੇਜਦੇ ਸਨ ਅਤੇ ਫਿਰ ਕਥਿਤ ਤੌਰ ‘ਤੇ ਪੈਸੇ ਲੈ ਕੇ ਇਨ੍ਹਾਂ ਨੋਟਿਸਾਂ ਨੂੰ ਰੱਦ ਕਰਵਾਉਂਦੇ ਸਨ।

LEAVE A REPLY

Please enter your comment!
Please enter your name here